ਪ੍ਰਮਿੰਦਰਜੀਤ ਪੰਜਾਬੀ ਦੇ ਪ੍ਰਮੁੱਖ ਕਵੀਆਂ ਵਿੱਚੋਂ ਹਨ। ਆਪਣੀ ਪੱਤਰਕਾ 'ਅੱਖਰ' ਰਾਹੀਂ ਵੀ ਉਹ ਆਪਣਾ ਕਾਵਿ ਕਰਮ ਜਿੰਮੇਵਾਰੀ ਨਾਲ ਨਿਭਾਉਂਦੇ ਰਹਿੰਦੇ ਨੇ। ਹਿੰਦੀ ਅਤੇ ਹੋਰਨਾਂ ਭਾਰਤੀ ਭਾਸ਼ਾਵਾਂ ਦੇ ਕਵੀਆਂ ਦੀਆਂ ਰਚਨਾਵਾਂ ਨੂੰ ਪੰਜਾਬੀ ਵਿੱਚ ਉਲਥਾ ਕੇ ਛਾਪਣਾ ਵੀ ਉਹਨਾਂ ਦੇ ਮਹੱਤਵਪੂਰਨ ਕੰਮਾਂ ਵਿੱਚੋਂ ਇੱਕ ਹੈ। ਅੱਖਰ ਦੇ ਤਾਜ਼ੇ ਅੰਕ ਵਿੱਚ ਇਸ ਵਾਰ ਹਿੰਦੀ ਕਵੀ ਗੀਤ ਚਤੁਰਵੇਦੀ ਦੀਆਂ ਕਵਿਤਾਵਾਂ ਹਨ, ਉਹਨਾਂ ਦੇ ਸਵੈਕਥਨ ਸਮੇਤ। ਨਾਲ ਪ੍ਰਮਿੰਦਰਜੀਤ ਹੁਰਾਂ ਦੀ ਟਿੱਪਣੀ ਵੀ ਹੈ- 'ਮੈਂ ਆਪਣੇ ਕੁਝ ਸ਼ਾਇਰ ਦੋਸਤਾਂ ਨੂੰ ਇਹ ਨਜ਼ਮਾਂ ਪੜ੍ਹ ਕੇ ਆਪਣੀ ਕਾਵਿਕਤਾ ਦਾ ਸਵੈ ਮੁਲਅੰਕਣ ਕਰਨ ਦੀ ਸਲਾਹ ਦਿਆਂਗਾ....'ਖੈਰ, ਤੁਸੀਂ ਗੀਤ ਚਤੁਰਵੇਦੀ ਹੁਰਾਂ ਦਾ ਬਲੌਗ ਵਿਜ਼ਿਟ ਕਰੋ।




















ਇਲੈਕਟ੍ਰਾਨਿਕ ਮਾਧਿਅਮਾਂ ਦੇ ਆਉਂਣ ਨਾਲ ਇਹ ਕਿਹਾ ਜਾਣ ਲੱਗ ਪਿਆ ਸੀ ਕਿ ਇਸ ਨਾਲ ਪ੍ਰਿੰਟ ਮੀਡੀਏ ਨੂੰ ਢਾਅ ਲੱਗੇਗੀ। ਪਰ ਇਸਦੇ ਵਿਕਾਸ ਨੇ ਪ੍ਰਿੰਟ ਮੀਡੀਏ ਨੂੰ ਵੀ ਵਿਕਾਸ ਦੇ ਰਾਹੇ ਤੋਰ ਲਿਆ ਹੈ। ਪੰਜਾਬੀ ਦੇ ਹਿਤੈਸ਼ੀ ਇਸ ਗੱਲ ਕਾਰਨ ਝੂਰਦੇ ਰਹੇ ਨੇ ਕਿ ਕੰਪਿਊਟਰ ਪੰਜਾਬੀ ਨੂੰ ਖਾ ਜਾਵੇਗਾ, ਪਰ ਹੁਣ ਇਹ ਬਹਾਨਾ ਵੀ ਚੱਲਣ ਵਾਲਾ ਨਹੀਂ। ਕਿਉਂਕਿ ਮਾਈਕਰੋਸੋਫਟ ਨੇ ਏਨੀ ਸੁਵਿਧਾ ਦੇ ਦਿੱਤੀ ਹੈ ਕਿ ਤੁਸੀਂ ਆਪਣੇ ਕੰਪਿਉਟਰ ਉੱਤੇ ਹੀ ਨਹੀਂ, ਬਲਕਿ ਨੈੱਟ ਉੱਤੇ ਵੀ ਪੰਜਾਬੀ ਵਿਚ ਲਿਖ/ਪੜ੍ਹ ਸਕਦੇ ਹੋ। ਏਸ ਲਈ ਪੰਜਾਬੀਆਂ ਨੂੰ ਦੇਰ ਨਹੀਂ ਕਰਨੀ ਚਾਹੀਦੀ ਅਤੇ ਬਾਕੀ ਖੇਤਰਾਂ ਵਾਂਗ ਹੁਣ ਬਲੋਗਾਂ ਰਾਹੀ ਨੈੱਟ ਦੀ ਦੁਨੀਆਂ ਤੇ ਵੀ ਛਾ ਜਾਣਾ ਚਾਹੀਦਾ ਹੈ। ਦੇਰ ਨਾ ਕਰੋ। ਅੱਜ ਹੀ ਪੰਜਾਬੀ ਵਿਚ ਆਪਣਾ ਬਲੋਗ ਬਣਾਓ ਅਤੇ ਪੂਰੀ ਦੁਨੀਆਂ ਵਿਚ ਫੈਲੇ ਪੰਜਾਬੀ ਭਾਈਚਾਰੇ ਨਾਲ ਆਪਣੀ ਸਾਂਝ ਵਧਾਓ। ਸਾਨੂੰ ਨਹੀਂ ਲੱਗਦਾ ਕਿ ਹੁਣ ਵੀ ਸਾਨੂੰ ਕਿਸੇ ਹੋਰ ਮੌਕੇ ਦੀ ਉਡੀਕ ਕਰਨੀ ਚਾਹੀਦੀ ਹੈ। ਅਗਲੀ ਪੋਸਟ ਵਿੱਚ ਦੇਵਾਂਗੇ ਕੁਝ ਪੰਜਾਬੀ ਬਲੌਗਾਂ ਬਾਰੇ ਜਾਣਗਾਰੀ।